ਪਾਕਿਸਤਾਨ: ਖੈਬਰ ਪਖ਼ਤੂਨਖ਼ਵਾ ਵਿੱਚ ਫਿਦਾਇਨ ਹਮਲਾ, 13 ਫੌਜੀ ਜਵਾਨ ਸ਼ਹੀਦ
ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿੱਚ ਇੱਕ ਫਿਦਾਇਨ ਹਮਲੇ ਦੌਰਾਨ ਫੌਜੀ ਕਾਫਲੇ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ 13 ਸੈਨਿਕ ਸ਼ਹੀਦ ਹੋ ਗਏ ਹਨ ਅਤੇ ਕਈ ਹੋਰ ਜ਼ਖ਼ਮੀ ਹੋਏ ਹਨ।
ਇਹ ਹਮਲਾ ਖੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਹੋਇਆ ਹੈ, ਜੋ ਪਹਿਲਾਂ ਵੀ ਅੱਤਵਾਦੀ ਹਮਲਿਆਂ ਲਈ ਜਾਣਿਆ ਜਾਂਦਾ ਰਿਹਾ ਹੈ। ਹਾਲਾਂਕਿ ਹਮਲੇ ਦੀ ਜ਼ਿੰਮੇਵਾਰੀ ਹੁਣ ਤੱਕ ਕਿਸੇ ਵੀ ਸੰਸਥਾ ਵੱਲੋਂ ਨਹੀਂ ਲਏ ਗਈ।
ਜ਼ਖ਼ਮੀ ਸੈਨਿਕਾਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਹਮਲਾ ਇੱਕ ਵੱਡੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ ਜੋ ਪਾਕਿਸਤਾਨ ਦੀ ਅੰਦਰੂਨੀ ਸੁਰੱਖਿਆ ਸਥਿਤੀ ਤੇ ਸਵਾਲ ਖੜੇ ਕਰਦਾ ਹੈ।
ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।